Friday: 27th December 2019 at 12:39 PM
ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਦਾ ਫੈਸਲਾ
ਚੰਡੀਗੜ੍ਹ: 27 ਜਨਵਰੀ 2019: (*ਰਾਜ ਕੁਮਾਰ//ਕਾਮਰੇਡ ਸਕਰੀਨ)::
ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਹੋ ਰਹੀ 8 ਜਨਵਰੀ 2020 ਨੂੰ ਦੇਸ਼ਵਿਆਪੀ ਹੜਤਾਲ ਵਿਚ ਹਿੱਸਾ ਲੈਣ ਲਈ ਕੀਤੀ ਗਈ ਪੰਜ ਕੇਂਦਰੀ ਟਰੇਡ ਯੂਨੀਅਨ ਜਥੇਬੰਦੀਆਂ ਜਿਹਨਾਂ ਵਿਚ ਏਟਕ, ਸੀਟੂ, ਸੀਟੀਯੂ ਪੰਜਾਬ, ਇੰਟਕ ਅਤੇ ਐਕਟੂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਕਿ ਚੰਡੀਗੜ੍ਹ ਵਿਚ ਵੱਡੀ ਪੱਧਰ ਤੇ ਹੜਤਾਲ ਨੂੰ ਕਾਮਯਾਬ ਕੀਤਾ ਜਾਵੇਗਾ ਅਤੇ ਉਸੇ ਦਿਨ 11-00 ਵਜੇ ਸ਼ਿਵਾਲਕ ਹੋਟਲ ਦੇ ਨੇੜੇ ਵੱਡੀ ਰੈਲੀ ਕੀਤੀ ਜਾਵੇਗੀ। ਰੈਲੀ ਤੋਂ ਬਾਅਦ ਸੈਕਟਰ 17 ਵਿਚ ਮਾਰਚ ਕਰਕੇ ਕੇਂਦਰੀ ਸਰਕਾਰ ਨੂੰ ਚੇਤਾਵਨੀ ਦਿਤੀ ਜਾਵੇਗੀ ਕਿ ਉਹ ਮਜ਼ਦੂਰ ਮੁਲਾਜ਼ਮ-ਵਿਰੋਧੀ ਬਣਾਏ ਜਾ ਰਹੇ ਕਾਨੂੰਨਾਂ ਨੂੰ ਫੌਰੀ ਤੌਰ ਤੇ ਬੰਦ ਕਰੇ। ਨਿਜੀਕਰਣ, ਆਊਟ ਸੋਰਸਿੰਗ ਅਤੇ ਠੇਕੇਦਾਰੀ ਪ੍ਰਥਾ ਨੂੰ ਪੂਰਨ ਤੌਰ ਤੇ ਬੰਦ ਕਰਕੇ ਪੱਕੀਆਂ ਨੌਕਰੀਆਂ ਦੇਣ ਦਾ ਪ੍ਰਬੰਧ ਕੀਤਾ ਜਾਵੇ। ਮਜ਼ਦੂਰਾਂ ਦੀ ਘੱਟੋ-ਘੱਟ ਤਨਖਾਹ 21000/- ਰੁਪੈ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਲੇਬਰ ਕਾਨੂੰਨ ਸਖਤੀ ਨਾਲ ਲਾਗੂ ਕੀਤੇ ਜਾਣ।
ਦੇਸ਼ ਦੇ ਸੰਵਿਧਾਨ ਦੀ ਪਾਲਣਾ ਕਰਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ, ਧਰਮ-ਨਿਰਪਖਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਤੇ ਪਹਿਰਾ ਦਿਤਾ ਜਾਵੇ। ਦੇਸ਼ ਵਿਚ ਲਿਆਂਦੇ ਗਏ ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਲਈ ਰਜਿਸਟਰ ਆਦਿ ਬੰਦ ਕਰਕੇ ਦੇਸ਼ ਦੇ ਲੋਕਾਂ ਲਈ ਰੋਜ਼ਗਾਰ, ਮੁਹੱਈਆ ਕੀਤਾ ਜਾਵੇ, ਵਧ ਰਹੀ ਮਹਿੰਗਾਈ, ਭਿ੍ਰਸ਼ਟਾਚਾਰ, ਅਪਰਾਧ, ਔਰਤਾਂ ਅਤੇ ਲੜਕੀਆਂ ’ਤੇ ਹੋ ਰਹੇ ਜਬਰ ਨੂੰ ਸਖਤੀ ਨਾਲ ਰੋਕਿਆ ਜਾਵੇ।
*ਰਾਜ ਕੁਮਾਰ ਚੰਡੀਗੜ੍ਹ ਏਟਕ ਦੇ ਪ੍ਰਧਾਨ ਹਨ ਅਤੇ ਉਹਨਾਂ ਦਾ ਮੋਬਾਈਲ ਸੰਪਰਕ ਨੰਬਰ ਹੈ: 98155-24471
No comments:
Post a Comment