19th December 2022 at 3:08 PM
ਲੁਧਿਆਣਾ: 19 ਦਸੰਬਰ 2022: (ਕਾਮਰੇਡ ਸਕਰੀਨ ਡੈਸਕ)::
ਹਿੰਦੀ ਅਤੇ ਅੰਗਰੇਜ਼ੀ ਵਿੱਚ ਵੀ |
ਦੇਸ਼ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਹਵਾਲਾ ਦੇਂਦਿਆਂ ਜਮਹੂਰੀ ਅਧਿਕਾਰ ਸਭਾ ਨੇ ਬੀਜੇਪੀ ਸਰਕਾਰ ਨੂੰ ਤਿੱਖੇ ਸ਼ਬਦਾਂ ਨਾਲ ਆਪਣੀ ਆਲੋਚਨਾ ਦਾ ਨਿਸ਼ਾਨਾ ਬਣਾਇਆ ਹੈ। ਐਸੋਸੀਏਸ਼ਨ ਫੇਰ ਡੈਮੋਕ੍ਰੇਟਿਕ ਰਾਈਟਸ ਅਰਥਾਤ ਜਮਹੂਰੀ ਅਧਿਕਾਰ ਸਭਾ ਨੇ ਲੁਧਿਆਣਾ ਵਿੱਚ ਇੱਕ ਸੈਮੀਨਾਰ ਦੌਰਾਨ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਇਸ ਸੈਮੀਨਾਰ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਸੰਨ 2014 ਤੋਂ ਹੀ ਦੇਸ਼ ਵਿੱਚ ਫਾਸੀਵਾਦੀ ਹਮਲੇ ਤੇਜ਼ ਹੋਏ ਹਨ।
ਇਹ ਸੈਮੀਨਾਰ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਵਲੋਂ ਕਰਾਇਆ ਗਿਆ ਸੀ ਜਿਸ ਵਿਚ ਬਹੁਤ ਸਾਰੇ ਜਨਤਕ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਈ। ਜਮਹੂਰੀ ਹੱਕਾਂ ਦੇ ਦਿਨ ਨੂੰ ਸਮਰਪਿਤ ਇਹ ਸੈਮੀਨਾਰ ਸਥਾਨਕ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਖੇ ਕਰਵਾਇਆ ਗਿਆ।
“ਜਮਹੂਰੀ ਹੱਕ ਅਤੇ ਦੇਸ਼ ਦੇ ਮੌਜੂਦਾ ਹਾਲਾਤ“ ਵਿਸ਼ੇ ਤੇ ਕਰਵਾਏ ਇਸ ਸੈਮੀਨਾਰ ਦੌਰਾਨ ਸਭਾ ਦੇ ਕਾਰਜਕਾਰਣੀ ਮੈਂਬਰ ਬੂਟਾ ਸਿੰਘ ਮਹਿਮੂਦਪੁਰ ਨੇ ਸਪਸ਼ਟ ਕੀਤਾ ਕਿ ਦੇਸ਼ ਵਿੱਚ 2014 ਦੌਰਾਨ ਹੋਂਦ ਵਿੱਚ ਆਈ ਕੇਂਦਰ ਦੀ ਭਾਜਪਾ ਸਰਕਾਰ ਨੇ ਗਊ ਹੱਤਿਆ ਦੇ ਬਹਾਨੇ ਮੁਸਲਮਾਨਾਂ , ਦਲਿਤਾਂ ਉੱਪਰ ਹਮਲੇ ਸ਼ੁਰੂ ਕੀਤੇ ਅਤੇ ਇਸਾਈਆਂ ਨੂੰ ਵੀ ਨਿਸ਼ਾਨਾ ਬਣਾਇਆ ਹੋਇਆ ਹੈ। ਉਹਨਾਂ ਕੇਂਦਰ ਸਰਕਾਰ ਅਤੇ ਨਿਆਇਕ ਪ੍ਰਣਾਲੀ ਰਾਹੀਂ ਬਿਲਕੀਸ ਬਾਨੋ ਦੇ ਬਲਾਤਕਾਰੀ ਦੋਸ਼ੀਆਂ ਨੂੰ ‘ਸੰਸਕਾਰੀ’ ਬ੍ਰਾਹਮਣਾ ਦੇ ਨਾਂ ਹੇਠ ਉਮਰ ਕੈਦ ਦੀ ਸਜ਼ਾ ਤੋਂ ਬਰੀ ਕਰਨ ਨੂੰ ਪੀੜਤ ਧਿਰ ਨਾਲ ਬੇਇਨਸਾਫ਼ੀ ਕਰਾਰ ਦਿੱਤਾ।
ਇਸਦੇ ਨਾਲ ਹੀ ਇਸ ਨਿਆਂ ਦੇ ਖਿਲਾਫ ਹੋਈ ਕਾਰਵਾਈ ਤੇ ਹੈਰਾਨੀ ਵੀ ਪ੍ਰਗਟਾਈ ਗਈ। ਸਰਕਾਰੀ ਸਰਪ੍ਰਸਤੀ ਹੇਠ ਗੁਜਰਾਤ ਵਿੱਚ ਹੋਏ ਕਤਲੇਆਮ ਬਾਰੇ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਇਹ ਕਹਿਣਾ ਕਿ ਦੇਸ਼ ਧ੍ਰੋਹੀਆਂ ਨਾਲ ਇਸੇ ਤਰ੍ਹਾਂ ਕੀਤਾ ਜਾਵੇਗਾ, ਸਿੱਧੇ ਤੌਰ ਤੇ ਦੇਸ਼ ਦੇ ਲੋਕਾਂ ਨੂੰ ਧਮਕੀ ਦੇਣਾ ਅਤੇ ਕਤਲੇਆਮ ਦੀ ਜ਼ੁੰਮੇਵਾਰੀ ਕਬੂਲਣਾ ਹੈ।
ਉਹਨਾਂ ਕਿਹਾ ਕਿ ਆਰ ਐਸ ਐਸ ਦੇ ਪ੍ਰੋਗਰਾਮ ਅਨੁਸਾਰ ਬੀਜੇਪੀ ਸਰਕਾਰ ਸੰਸਕਾਰਾਂ ਦੇ ਨਾਂ ਹੇਠ ਮੰਨੂਵਾਦੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰਕੇ ਮੰਨੂਸਿਮਰਤੀ ਤੇ ਅਧਾਰਤ ਰਾਜ ਪ੍ਰਬੰਧ ਲਾਗੂ ਕਰਨ ਵੱਲ ਨਿਰੰਤਰ ਅੱਗੇ ਵਧ ਰਹੀ ਹੈ ਜਿਸ ਨੂੰ ਲੋਕ ਤਾਕਤ ਨਾਲ ਹੀ ਰੋਕਿਆ ਜਾ ਸਕਦਾ ਹੈ।
ਇਹ ਸਭ ਕੁੱਝ ਲੋਕਾਂ ਦੀ ਸਮਝ ਦਾ ਹਿੱਸਾ ਬਣਾਉਣਾ ਬੇਹੱਦ ਜ਼ਰੂਰੀ ਹੈ ਤਾਂ ਕਿ ਲੋਕ ਇਸ ਪਿਛਾਖੜੀ ਅਤੇ ਗ਼ੈਰ ਵਿਗਿਆਨਿਕ ਤੇ ਗ਼ੈਰ ਜਮਹੂਰੀ ਵਿਚਾਰਧਾਰਾ ਖਿਲਾਫ ਆਵਾਜ਼ ਉਠਾਉਣ ਲਈ ਅੱਗੇ ਆਉਣ। ਉਹਨਾਂ ਸਰਕਾਰ ਵੱਲੋਂ ਜੇਲ੍ਹੀ ਬੰਦ ਕੀਤੇ ਲੋਕ ਪੱਖੀ ਬੁੱਧੀਜੀਵੀਆਂ, ਪੱਤਰਕਾਰਾਂ , ਡਾਕਟਰਾਂ, ਵਕੀਲਾਂ, ਰੰਗ ਕਰਮੀਆਂ ਆਦਿ ਨੂੰ ਬਿਨਾ ਕੇਸ ਚਲਾਏ ਜੇਲ੍ਹ ‘ ਚ ਰੱਖਣ ਅਤੇ ਉਹਨਾਂ ਦੀਆਂ ਜ਼ਮਾਨਤਾਂ ਹੋਣ ਵਿੱਚ ਅੜਿੱਕੇ ਡਾਹੁਣ ਨੂੰ ਮਨੁੱਖੀ ਹੱਕਾਂ ਦੇ ਵਿਰੋਧੀ ਕਰਾਰ ਦਿੱਤਾ।
ਇਸ ਸਮੇਂ ਕਾਂਗਰਸ ਵੱਲੋਂ ਚਲਾਈ ਜਾ ਰਹੀ ਭਾਰਤ ਜੋੜੋ ਯਾਤਰਾ ਦੀ ਵੀ ਤਿੱਖੀ ਆਲੋਚਨਾ ਕੀਤੀ ਗਈ ਅਤੇ ਕਿਹਾ ਗਿਆ ਕਿ ਇਹ ਵੀ ਵੀ ਲੋਕਾਂ ਨੂੰ ਮੂਰਖ ਬਣਾਉਣ ਦੇ ਤੁਲ ਹੀ ਹੈ। ਉੱਘੇ ਗਾਂਧੀਵਾਦੀ ਸਮਾਜ ਸੇਵਕ ਹਿਮਾਂਸ਼ੂ ਕੁਮਾਰ ਨੂੰ ਅਦਾਲਤ ਵੱਲੋਂ ਕੀਤੇ ਜੁਰਮਾਨੇ ਨੂੰ ਹਾਸੋਹੀਣਾ ਕਹਿੰਦਿਆਂ, ਮਨੁੱਖੀ ਹੱਕਾਂ ਲਈ ਲੜਨ ਵਾਲੇ ਕਾਰਕੁੰਨਾਂ ਦੀ ਸੱਚੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰਾਰ ਦਿੱਤਾ।
ਹੁਣੇ ਜਿਹੇ ਹੋਈ ਗੁਜਰਾਤ ਵਿਧਾਨ ਸਭਾ ਦੀ ਚੋਣ ਸਮੇਂ ਸ਼ਰੇਆਮ ਗੁੰਡਾ ਅਨਸਰਾਂ ਵੱਲੋਂ ਵੋਟਾਂ ਭਗਤਾਉਣ ਦੀ ਵੀਡੀਓ ਬਾਰੇ ਇਲੈਕਸਨ ਕਮਿਸ਼ਨ ਵੱਲੋਂ ਧਾਰੀ ਚੁੱਪ ਤੇ ਵੀ ਸਵਾਲ ਉਠਾਏ। ਇਸ ਦੌਰਾਨ ਡਾ ਸੁਰਜੀਤ ਸਿੰਘ, ਪ੍ਰਮਜੀਤ ਸਿੰਘ ਪਨੇਸਰ, ਬਲਦੇਵ ਸਿੰਘ, ਪ੍ਰਮਜੀਤ ਸਿੰਘ ਖ਼ਜ਼ਾਨਚੀ, ਕਾ ਸੁਰਿੰਦਰ, ਜਗਜੀਤ ਸਿੰਘ, ਟੇਕ ਚੰਦ ਕਾਲੀਆ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇ ਕੇ ਸੰਤੁਸਟ ਕੀਤਾ। ਸਮੁੱਚਾ ਸਟੇਜ ਸੰਚਾਲਨ ਜਸਵੰਤ ਜੀਰਖ ਵੱਲੋਂ ਨਿਭਾਇਆ ਗਿਆ।
ਅਰੁਣ ਕੁਮਾਰ , ਐਡਵੋਕੇਟ ਹਰਪ੍ਰੀਤ ਜੀਰਖ, ਰਾਕੇਸ਼ ਆਜ਼ਾਦ, ਪ੍ਰੋ ਏ ਕੇ ਮਲੇਰੀ, ਅਜਮੇਰ ਦਾਖਾ, ਹਿੰਮਤ ਸਿੰਘ ,ਸ਼ਮਸ਼ੇਰ ਨੂਰਪੁਰੀ, ਦਲਜੀਤ ਸਿੰਘ, ਵਿਜੇ ਨਰਾਇਣ, ਮਾ ਸੁਰਜੀਤ ਸਿੰਘ, ਮਲਕੀਤ ਸਿੰਘ ਮਾਲ੍ਹੜਾ, ਮੈਡਮ ਮਧੂ ਪ੍ਰਵਾਰ ਸਮੇਤ ਇਨਸਾਫ਼ ਪਸੰਦ ਲੋਕ ਹਾਜ਼ਰ ਸਨ।ਇਨਕਲਾਬੀ ਮਜ਼ਦੂਰ ਕੇਂਦਰ ਦੇ ਬੱਚਿਆਂ ਰਾਬਿਤਾ ਅਤੇ ਮਨੀ ਨੇ ਗੀਤ ਗਾ ਕੇ ਹਾਜ਼ਰੀ ਲਵਾਈ।
No comments:
Post a Comment